ਆਸਟ੍ਰੇਲੀਆਈ ਪੱਤਰਕਾਰ ਜੌਹਨ ਰਿਚਰਡ ਪਿਲਜਰ (ਜਨਮ 9 ਅਕਤੂਬਰ 1939) ਆਜ਼ਾਦ ਪੱਤਰਕਾਰੀ ਖੇਤਰ ਦੀ ਵਿਸ਼ਵ ਪ੍ਰਸਿੱਧ ਸ਼ਖਸੀਅਤ ਹੈ।ਉਨ੍ਹਾਂ ਨੇ ਮਨੁੱਖਤਾ ਉੱਪਰ ਥੋਪੀਆਂ ਨਹੱਕੀਆਂ ਜੰਗਾਂ ਬਾਰੇ ਵਿਸਤਾਰਤ ਰਿਪੋਰਟਿੰਗ ਰਾਹੀਂ ਅਤੇ 50 ਤੋਂ ਵੱਧ ਡਾਕੂਮੈਂਟਰੀ ਫਿਲਮਾਂ ਬਣਾਕੇ ਆਲਮੀ ਸਰਮਾਏਦਾਰੀ ਦਾ ਕਮਾਲ ਦਾ ਪਰਦਾਫਾਸ਼ ਕੀਤਾ ਹੈ। ਪੇਸ਼ ਹੈ ਉਨ੍ਹਾਂ ਦਾ ਤਾਜ਼ਾ ਲੇਖ ਜੋ ਜੂਲੀਅਨ ਅਸਾਂਜ ਮਾਮਲੇ 'ਚ ਘੜੀ ਅਮਰੀਕੀ ਸਾਜਿਸ਼ ਦਾ ਪਰਦਾਫਾਸ਼ ਕਰਦਾ ਹੈ-ਬੂਟਾ ਸਿੰਘ
ਬਰਤਾਨਵੀ ਹਕੂਮਤ ਵਲੋਂ ਲੰਦਨ ਸਥਿਤ ਐਕੂਆਡੋਰ ਦੇ ਸਫ਼ਾਰਤਖ਼ਾਨੇ ਉੱਪਰ ਹਮਲਾ ਕਰਕੇ ਜੂਲੀਅਨ ਅਸਾਂਜ ਨੂੰ ਗ੍ਰਿਫ਼ਤਾਰ ਕਰਨ ਦੀ ਧਮਕੀ ਦੀ ਅਹਿਮੀਅਤ ਇਤਿਹਾਸਕ ਹੈ। ਕਿਸੇ ਸਮੇਂ ਟੈਲੀਵਿਜ਼ਨ ਸਨਅਤ ਦੇ ਇਕ ਕਾਰੋਬਾਰੀ ਦਾ ਸਾਬਕਾ ਲੋਕ ਸੰਪਰਕ ਅਧਿਕਾਰੀ ਅਤੇ ਸ਼ੇਖ਼ ਰਿਆਸਤਾਂ ਨੂੰ ਹਥਿਆਰ ਵੇਚਣ ਦਾ ਧੰਦਾ ਕਰਦਾ ਰਿਹਾ ਡੇਵਿਡ ਕੈਮਰਨ ਉਨ੍ਹਾਂ ਕੌਮਾਂਤਰੀ ਰਵਾਇਤਾਂ ਦੀਆਂ ਧੱਜੀਆਂ ਉਡਾਉਣ ਲਈ ਐਨ ਢੁੱਕਵਾਂ ਸ਼ਖਸ ਹੈ ਜਿਨ੍ਹਾਂ ਨੂੰ ਬਰਤਾਨਵੀਆਂ ਨੇ ਉੱਥਲ-ਪੁੱਥਲ ਦੇ ਸਮਿਆਂ 'ਚ ਵੀ ਆਂਚ ਨਹੀਂ ਆਉਣ ਦਿੱਤੀ। ਜਿਵੇਂ ਟੋਨੀ ਬਲੇਅਰ ਵਲੋਂ ਇਰਾਕ ਉੱਪਰ ਹਮਲੇ ਦਾ ਸਿੱਟਾ 7 ਜੁਲਾਈ 2005 ਨੂੰ ਲੰਦਨ 'ਚ ਅੱਤਵਾਦੀ ਕਾਰਵਾਈਆਂ 'ਚ ਨਿਕਲਿਆ ਸੀ, ਉਸੇ ਤਰ੍ਹਾਂ ਹੀ ਕੈਮਰਨ ਅਤੇ ਬਦੇਸ਼ ਸਕੱਤਰ ਵਿਲੀਅਮ ਹੇਗ ਨੇ ਦੁਨੀਆ 'ਚ ਬਰਤਾਨਵੀ ਨੁਮਾਇੰਦਿਆਂ ਦੀ ਸੁਰੱਖਿਆ ਦਾਅ 'ਤੇ ਲਾ ਦਿੱਤੀ ਹੈ।
ਬਦੇਸ਼ੀ ਸਫ਼ਾਰਤਖ਼ਾਨਿਆਂ ਵਿਚੋਂ ਕਾਤਲਾਂ ਨੂੰ ਕੱਢਣ ਲਈ ਬਣਾਏ ਕਾਨੂੰਨ ਦਾ ਗ਼ਲਤ ਇਸਤੇਮਾਲ ਕਰਨ ਦੀ ਘੁਰਕੀ ਦੇ ਕੇ, ਉਹ ਵੀ ਇਕ ਬੇਕਸੂਰ ਬੰਦੇ ਨੂੰ ਅਖੌਤੀ ''ਮੁਜਰਮ'' ਵਲੋਂ ਬਦਨਾਮ ਕਰਕੇ, ਹੇਗ ਨੇ ਦੁਨੀਆ 'ਚ ਬਰਤਾਨੀਆ ਦੀ ਹਾਲਤ ਹਾਸੋਹੀਣੀ ਬਣਾ ਦਿੱਤੀ ਹੈ, ਹਾਲਾਂਕਿ ਖ਼ੁਦ ਬਰਤਾਨੀਆ ਵਿਚ ਅਜਿਹੇ ਵਿਚਾਰਾਂ ਨੂੰ ਜ਼ਿਆਦਾਤਰ ਦਬਾਅ ਦਿੱਤਾ ਗਿਆ। ਇੰਡੋਨੇਸ਼ੀਆ 'ਚ ਨਸਲਘਾਤ ਤੋਂ ਲੈ ਕੇ ਇਰਾਕ ਅਤੇ ਅਫ਼ਗਾਨਿਸਤਾਨ ਉੱਪਰ ਹਮਲਿਆਂ ਦੇ ਲੰਮੇ ਖ਼ੂਨੀ ਸਿਲਸਿਲੇ ਦੌਰਾਨ ਬਰਤਾਨੀਆ ਦੀ ਹਮਾਇਤ ਕਰਨ ਵਾਲੇ ਜ਼ੁਅਰਤਮੰਦ ਕਹਾਉਂਦੇ ਅਖ਼ਬਾਰ ਅਤੇ ਰੇਡੀਓ-ਟੀਵੀ ਬ੍ਰਾਡਕਾਸਟਰ ਹੁਣ ਐਕੂਆਡੋਰ ਦੇ ''ਮਨੁੱਖੀ ਹੱਕਾਂ ਦੇ ਰਿਕਾਰਡ'' ਉੱਪਰ ਹਮਲੇ ਕਰਨ 'ਚ ਜੁੱਟੇ ਹੋਏ ਹਨ, ਕਿਉਂਕਿ ਐਕੂਆਡੋਰ ਦਾ ਅਸਲ ਜੁਰਮ ਇਹ ਹੈ ਕਿ ਉਸ ਨੇ ਲੰਦਨ ਅਤੇ ਵਾਸ਼ਿੰਗਟਨ 'ਚ ਬੈਠੇ ਧੱਕੜਾਂ ਨਾਲ ਮੱਥਾ ਲਾਇਆ ਹੈ।
ਇੰਞ ਲਗਦਾ ਹੈ ਜਿਵੇਂ ਓਲਿੰਪਿਕ ਦੀ ਖੁਸ਼ੀ 'ਚ ਤਾੜੀਆਂ ਮਾਰਨ ਵਾਲੇ ਰਾਤੋ-ਰਾਤ ਬਸਤੀਵਾਦੀ ਬਦਮਾਸ਼ੀ ਦਾ ਸ਼ਰੇਆਮ ਮੁਜ਼ਾਹਰਾ ਕਰਨ 'ਤੇ ਉੱਤਰ ਆਏ ਹੋਣ। ਜ਼ਰਾ ਬਰਤਾਨਵੀ ਫ਼ੌਜੀ ਅਫ਼ਸਰ-ਕਮ-ਬੀ ਬੀ ਸੀ ਪੱਤਰਕਾਰ ਮਾਰਕ ਅਰਬਨ ਨੂੰ ਐਕੂਆਡੋਰ ਦੇ ਸਫ਼ਾਰਤਖ਼ਾਨੇ ਦੇ ਬਾਹਰ ਮਿਣ ਮਿਣ ਕਰਦਿਆਂ ਜਨਾਬ ਕ੍ਰਿਸਟੋਫ਼ਰ ਮੇਅਰ ਨਾਲ ''ਵਾਰਤਾਲਾਪ'' ਕਰਦੇ ਨੂੰ ਦੇਖੋ, ਜੋ ਵਾਸ਼ਿੰਗਟਨ 'ਚ ਬਲੇਅਰ ਦਾ ਸਾਬਕਾ ਹਮਾਇਤੀ ਰਿਹਾ ਹੈ। ਇਹ ਜੋੜੀ ਹੈਂਕੜ ਨਾਲ ਗੁੱਸਾ ਜ਼ਾਹਰ ਕਰਦੀ ਹੈ ਕਿ ਵੱਖਰੀ ਤਰ੍ਹਾਂ ਦਾ ਅਸਾਂਜ ਅਤੇ ਨਿਧੜਕ ਰੈਫਲ ਕੋਰੇਆ (ਐਕੂਆਡੋਰ ਦਾ ਰਾਸ਼ਟਰਪਤੀ) ਪੱਛਮੀ ਪ੍ਰਬੰਧ ਦੇ ਧਾੜਵੀਪਣ ਦਾ ਪਰਦਾਫਾਸ਼ ਕਿਉਂ ਕਰਦੇ ਹਨ। ਦੀ ਗਾਰਡੀਅਨ ਯੂ ਕੇ ਦੇ ਪੰਨਿਆਂ 'ਚ ਵੀ ਅਜਿਹੀ ਤੌਹੀਨ ਦੇ ਕਾਫ਼ੀ ਉੱਘੜਵੇਂ ਝਲਕਾਰੇ ਮਿਲ ਜਾਂਦੇ ਹਨ। ਇਸ ਨੇ ਹੇਗ ਨੂੰ ''ਤਹੱਮਲ'' ਰੱਖਣ ਦੀ ਸਲਾਹ ਦਿੱਤੀ ਹੈ ਅਤੇ ਕਿਹਾ ਕਿ ਸਫ਼ਾਰਤਖ਼ਾਨੇ 'ਤੇ ਹਮਲਾ ਕੀਤੇ ਜਾਣ ਨਾਲ ''ਲੋੜੋਂ ਵੱਧ ਮੁਸ਼ਕਲ'' ਖੜ੍ਹੀ ਹੋਵੇਗੀ। ਦੀ ਗਾਰਡੀਅਨ ਨੇ ਐਲਾਨ ਕੀਤਾ, ਅਸਾਂਜ ਸਿਆਸੀ ਪਨਾਹਗ਼ੀਰ ਨਹੀਂ ਕਿਉਂਕਿ ''ਕਿਸੇ ਵੀ ਸੂਰਤ 'ਚ ਨਾ ਸਵੀਡਨ ਕਿਸੇ ਐਸੇ ਬੰਦੇ ਨੂੰ ਦੇਸ ਨਿਕਾਲਾ ਦੇਵੇਗਾ ਨਾ ਯੂ ਕੇ ਦੇਵੇਗਾ ਜਿਸ ਨੂੰ ਤਸ਼ੱਦਦ ਜਾਂ ਮੌਤ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇ।''
ਇਸ ਬਿਆਨ ਵਿਚਲੀ ਗ਼ੈਰਜ਼ਿੰਮੇਵਾਰੀ ਅਸਾਂਜ ਦੇ ਸਮੁੱਚੇ ਮਾਮਲੇ 'ਚ ਦੀ ਗਾਰਡੀਅਨ ਯੂ ਕੇ ਦੀ ਧੋਖੇਬਾਜ਼ ਭੂਮਿਕਾ ਨਾਲ ਕਿੰਨੀ ਮਿਲਦੀ ਜੁਲਦੀ ਹੈ। ਅਖ਼ਬਾਰ ਚੰਗੀ ਤਰ੍ਹਾਂ ਜਾਣਦਾ ਹੈ ਕਿ ਵਿਕੀਲੀਕਸ ਵਲੋਂ ਨਸ਼ਰ ਕੀਤੇ ਦਸਤਾਵੇਜ਼ ਦਰਸਾਉਂਦੇ ਹਨ ਕਿ ਨਾਗਰਿਕ ਹੱਕਾਂ ਦੇ ਮਾਮਲੇ 'ਚ ਸਵੀਡਨ ਅਮਰੀਕਾ ਦੇ ਦਬਾਅ ਅੱਗੇ ਲਗਾਤਾਰ ਗੋਡੇ ਟੇਕਦਾ ਰਿਹਾ ਹੈ। ਦਸੰਬਰ 2001 'ਚ, ਸਵੀਡਿਸ਼ ਹਕੂਮਤ ਨੇ ਦੋ ਮਿਸਰੀ ਨਾਗਰਿਕਾਂ, ਅਹਿਮਦ ਅਗੀਜ਼ਾ ਅਤੇ ਮੁਹੰਮਦਲ-ਜ਼ਾਰੀ ਦੀ ਸਿਆਸੀ ਪਨਾਹ ਅਚਾਨਕ ਰੱਦ ਕਰ ਦਿੱਤੀ, ਉਨ੍ਹਾਂ ਨੂੰ ਸਟਾਕਹੋਮ ਹਵਾਈ ਅੱਡੇ ਉੱਪਰ ਸੀ ਆਈ ਏ ਦੇ ਅਗਵਾ ਕਰੂ ਗ੍ਰੋਹ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਮਿਸਰ ''ਵਾਪਸ ਭੇਜ ਦਿੱਤਾ'' ਗਿਆ, ਜਿੱਥੇ ਉਨ੍ਹਾਂ ਨੂੰ ਤਸੀਹੇ ਦਿੱਤੇ ਗਏ। ਸਵੀਡਨ ਦੇ ਨਿਆਂ ਸਬੰਧੀ ਲੋਕਪਾਲ ਵਲੋਂ ਕੀਤੀ ਛਾਣਬੀਣ 'ਚ ਸਾਹਮਣੇ ਆਇਆ ਕਿ ਹਕੂਮਤ ਨੇ ਦੋਵਾਂ ਦੇ ਮਨੁੱਖੀ ਹੱਕਾਂ ਦਾ ''ਘੋਰ ਉਲੰਘਣ ਕੀਤਾ'' ਸੀ। 2009 'ਚ ਵਿਕੀਲੀਕਸ ਵਲੋਂ ਸੰਨ੍ਹ ਲਾਏ ਅਮਰੀਕੀ ਸਫ਼ਾਰਤਖ਼ਾਨੇ ਦੇ ਕੇਬਲ ਸੁਨੇਹੇ, ਜਿਸਦਾ ਸਿਰਲੇਖ ਸੀ ''ਵਿਕੀਲੀਕਸ ਨੇ ਨਿਰਪੱਖਤਾ ਨੂੰ ਇਤਿਹਾਸ ਦੇ ਕੂੜਾਦਾਨ 'ਚ ਵਗਾਹ ਮਾਰਿਆ'', ਤੋਂ ਸਵੀਡਨ ਦੇ ਕੁਲੀਨ ਵਰਗ ਦੇ ਫੜ੍ਹਮਾਰ ਕਿਰਦਾਰ ਦਾ ਢੌਂਗ ਨੰਗਾ ਹੁੰਦਾ ਹੈ। ਇਕ ਹੋਰ ਅਮਰੀਕੀ ਕੇਬਲ ਸੁਨੇਹੇ ਤੋਂ ਭੇਤ ਖੁੱਲਦਾ ਹੈ ਕਿ ''[ਨਾਟੋ ਨੂੰ ਸਵੀਡਨ ਦੇ ਫ਼ੌਜੀ ਅਤੇ ਖੁਫ਼ੀਆ ਸੇਵਾ ਦੇ] ਸਹਿਯੋਗ ਦੀ ਇੰਤਹਾ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ'' ਅਤੇ ਜੇ ਇਸ ਨੂੰ ਗੁਪਤ ਨਹੀਂ ਰੱਖਿਆ ਜਾਂਦਾ ਤਾਂ ''ਮੁਲਕ 'ਚ ਹਕੂਮਤ ਦੀ ਆਲਚੋਨਾ ਸ਼ੁਰੂ ਹੋ ਜਾਵੇਗੀ।''
ਸਵੀਡਿਸ਼ ਬਦੇਸ਼ ਮੰਤਰੀ, ਕਾਰਲ ਬਿਲਡ ਵਲੋਂ ਇਰਾਕ ਦੀ ਮੁਕਤੀ ਲਈ ਜਾਰਜ ਡਬਲਯੂ. ਬੁਸ਼ ਦੀ ਕਮੇਟੀ 'ਚ ਬਦਨਾਮ ਆਗੂ ਭੂਮਿਕਾ ਨਿਭਾਈ ਗਈ ਅਤੇ ਰਿਪਬਲਿਕਨ ਪਾਰਟੀ ਦੇ ਘੋਰ ਸੱਜੇਪੱਖੀ ਧੜੇ ਨਾਲ ਇਸ ਦੇ ਗੂੜ੍ਹੇ ਸਬੰਧ ਹਨ। ਸਵੀਡਨ ਦੇ ਸਰਕਾਰੀ ਮੁਕੱਦਮਿਆਂ ਦੇ ਸਾਬਕਾ ਨਿਰਦੇਸ਼ਕ ਸਵੇਨ-ਐਰਿਕ ਐਲਮ ਅਨੁਸਾਰ, ਲਿੰਗਕ ਬਦਤਮੀਜ਼ੀ ਦੇ ਇਲਜ਼ਾਮਾਂ ਦੇ ਅਧਾਰ 'ਤੇ ਅਸਾਂਜ ਨੂੰ ਦੇਸ ਨਿਕਾਲਾ ਦੇਣ ਦਾ ਫ਼ੈਸਲਾ ''ਤਰਕਹੀਣ ਅਤੇ ਮਰਯਾਦਾ ਦੇ ਉਲਟ ਤਾਂ ਹੈ ਹੀ, ਨਜਾਇਜ਼ ਅਤੇ ਬੇਮੇਲ ਵੀ ਹੈ।'' ਪੁੱਛਗਿੱਛ ਲਈ ਹਾਜ਼ਰ ਹੋਣ ਦੀ ਪੇਸ਼ਕਸ਼ ਕੀਤੇ ਜਾਣ 'ਤੇ ਅਸਾਂਜ ਨੂੰ ਸਵੀਡਨ ਛੱਡਕੇ ਲੰਦਨ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ ਜਿੱਥੇ, ਉਸ ਨੇ ਫਿਰ ਪੁੱਛਗਿੱਛ ਲਈ ਹਾਜ਼ਰ ਹੋਣ ਦੀ ਪੇਸ਼ਕਸ਼ ਕੀਤੀ। ਮਈ ਵਿਚ, ਦੇਸ ਨਿਕਾਲੇ ਬਾਰੇ ਆਖ਼ਰੀ ਦਰਖ਼ਾਸਤ ਉੱਪਰ ਫ਼ੈਸਲੇ 'ਚ, ਬਰਤਾਨੀਆ ਦੀ ਸਰਵਉੱਚ ਅਦਾਲਤ ਵਲੋਂ ਕੋਈ ''ਇਲਜ਼ਾਮ'' ਨਾ ਹੋਣ ਦਾ ਜ਼ਿਕਰ ਕਰਕੇ ਆਪਣੀ ਹਾਲਤ ਹੋਰ ਵੀ ਹਾਸੋਹੀਣੀ ਬਣਾ ਲਈ ਗਈ।
ਇਸ ਦੇ ਨਾਲ ਹੀ ਅਸਾਂਜ ਵਿਰੁੱਧ ਨਿੱਜੀ ਗਾਲੀਗਲੋਚ ਭਰੀ ਮੁਹਿੰਮ ਚਲਾਈ ਗਈ। ਇਹ ਜ਼ਿਆਦਾਤਰ ਦੀ ਗਾਰਡੀਅਨ ਯੂ ਕੇ ਦੀ ਘੜੀ ਹੋਈ ਹੈ, ਜੋ ਵਿਕੀਲੀਕਸ ਦੇ ਇੰਕਸ਼ਾਫ਼ਾਂ ਤੋਂ ਚੋਖੇ ਮੁਨਾਫ਼ੇ ਕਮਾਕੇ ਹੁਣ, ਦੁਰਕਾਰੇ ਆਸ਼ਕ ਵਾਂਗ, ਜਾਣਕਾਰੀ ਦੇ ਸਾਬਕਾ ਸੂਤਰ ਦੇ ਪਿੱਛੇ ਹੱਥ ਧੋ ਕੇ ਪਿਆ ਹੋਇਆ ਹੈ। ਗਾਰਡੀਅਨ ਯੂ ਕੇ ਦੀ ਇਸ ਬਾਰੇ ਛਾਪੀ ਕਿਤਾਬ ਨੇ ਹਾਲੀਵੁੱਡ ਫਿਲਮਾਂ ਵਾਂਗ ਮੋਟੀ ਕਮਾਈ ਕੀਤੀ ਹੈ, ਪਰ ਇਸ 'ਚੋਂ ਫੁੱਟੀ ਕੌਡੀ ਵੀ ਅਸਾਂਜ ਜਾਂ ਵਿਕੀਲੀਕਸ ਨੂੰ ਨਹੀਂ ਦਿੱਤੀ ਗਈ। ਇਸ ਦੇ ਲੇਖਕ, ਡੇਵਿਡ ਲੇਹ ਅਤੇ ਲਿਊਕ ਹਾਰਡਿੰਗ ਅਸਾਂਜ, ਨੂੰ ''ਦਾਗ਼ੀ ਸ਼ਖਸੀਅਤ'' ਅਤੇ ''ਬੇਰਹਿਮ'' ਗਰਦਾਨਕੇ ਅਕਾਰਣ ਹੀ ਗਾਲ੍ਹਾਂ ਦੇ ਰਹੇ ਹਨ। ਇਨ੍ਹਾਂ ਨੇ ਉਹ ਗੁਪਤ ਪਾਸਵਰਡ ਵੀ ਨਸ਼ਰ ਕਰ ਦਿੱਤਾ ਜੋ ਅਸਾਂਜ ਨੇ ਅਖ਼ਬਾਰ 'ਤੇ ਭਰੋਸਾ ਕਰਕੇ ਇਸ ਦੇ ਹਵਾਲੇ ਕਰ ਦਿੱਤਾ ਸੀ। ਇਹ ਉਸ ਡਿਜੀਟਲ ਫਾਈਲ ਦੀ ਸੁਰੱਖਿਆ ਲਈ ਬਣਾਇਆ ਗਿਆ ਸੀ ਜਿਸ ਵਿਚ ਅਮਰੀਕੀ ਸਫ਼ਾਰਤਖ਼ਾਨੇ ਦੇ ਕੇਬਲ ਸੁਨੇਹਿਆਂ ਦਾ ਰਿਕਾਰਡ ਹੈ। 20 ਅਗਸਤ ਨੂੰ ਹਾਰਡਿੰਗ ਨੇ ਐਕੂਆਡੋਰ ਦੇ ਸਫ਼ਾਰਤਖ਼ਾਨੇ ਤੋਂ ਬਾਹਰ ਆਕੇ, ਆਪਣੇ ਬਲਾਗ ਉੱਪਰ ਬਾਘੀਆਂ ਪਾਈਆਂ, ''ਸਕਾਟਲੈਂਡ ਯਾਰਡ ਨਹਿਲੇ 'ਤੇ ਦਹਿਲਾ ਮਾਰ ਸਕਦਾ ਹੈ।'' ਕਿੰਨਾ ਵਿਅੰਗਮਈ ਹੈ, ਜੇ ਇਹ ਪੂਰੀ ਤਰ੍ਹਾਂ ਢੁੱਕਦਾ ਹੋਵੇ, ਕਿ ਅਖ਼ਬਾਰ ਵਲੋਂ ਅਸਾਂਜ ਨੂੰ ਬੇਰਹਿਮੀ ਨਾਲ ਦੁਰਕਾਰਨਾ ਇਸੇ ਵਿਸ਼ੇ ਬਾਰੇ ਮਰਡੌਕ ਪ੍ਰੈੱਸ ਦੀ ਤੁਅੱਸਬੀ ਭਵਿੱਖਬਾਣੀਨੁਮਾ ਬਿਆਨਬਾਜ਼ੀ ਨਾਲ ਕਿੰਨਾ ਮਿਲਦਾ ਜੁਲਦਾ ਹੈ। ਕਿੰਨਾ ਅਜੀਬ ਹੈ ਇਹ! ਲੈਵੀਸਨ ਜਾਂਚ (ਨਿਊਜ਼ ਇੰਟਰਨੈਸ਼ਨਲ ਫ਼ੋਨ ਹੈਕਿੰਗ ਘੁਟਾਲੇ ਪਿੱਛੋਂ ਲਾਰਡ ਜਸਟਿਸ ਲੈਵੀਸਨ ਦੀ ਅਗਵਾਈ 'ਚ 13 ਜੁਲਾਈ 2011 ਨੂੰ ਬਰਤਾਨਵੀ ਪ੍ਰੈੱਸ ਦੀ ਨੈਤਿਕਤਾ ਦੀ ਪੜਤਾਲ ਲਈ ਬਣਾਈ ਕਮੇਟੀ-ਅਨੁਵਾਦਕ), ਹੈਕਗੇਟ ਘੁਟਾਲਾ (ਨਿਊਜ਼ ਕਾਰਪੋਰੇਸ਼ਨ ਦੀ ਸਹਾਇਕ ਕੰਪਨੀ ਨਿਊਜ਼ ਇੰਟਰਨੈਸ਼ਨਲ ਵਲੋਂ ਪ੍ਰਕਾਸ਼ਤ ਬਰਤਾਨਵੀ ਅਖ਼ਬਾਰਾਂ ਵਲੋਂ ਖ਼ਬਰਾਂ ਘੜਨ ਖ਼ਾਤਰ ਪੁਲਿਸ ਨੂੰ ਰਿਸ਼ਵਤ, ਫ਼ੋਨਾਂ 'ਚ ਸੰਨ੍ਹ ਲਾਉਣ ਅਤੇ ਹੋਰ ਨਜਾਇਜ਼ ਢੰਗ ਵਰਤਣ ਦਾ ਘੁਟਾਲਾ-ਅਨੁਵਾਦਕ) ਅਤੇ ਮਾਣਯੋਗ, ਆਜ਼ਾਦ ਪੱਤਰਕਾਰੀ ਦੀ ਸ਼ਾਨ ਕਿਵੇਂ ਘੱਟੇ ਰੁਲ ਰਹੀ ਹੈ।
ਅਸਾਂਜ ਨੂੰ ਸਤਾਉਣ ਵਾਲੇ ਉਸ ਦੇ ਮੁਕੱਦਮੇ ਨੂੰ ਤੂਲ ਦੇ ਰਹੇ ਹਨ। ਉਸ ਉੱਪਰ ਕੋਈ ਜੁਰਮ ਨਹੀਂ ਹੈ, ਉਹ ਨਿਆਂ ਪ੍ਰਣਾਲੀ ਤੋਂ ਭਗੌੜਾ ਨਹੀਂ ਹੈ। ਮਾਮਲੇ 'ਚ ਸ਼ਾਮਲ ਕੀਤੀਆਂ ਔਰਤਾਂ ਦੇ ਟੈਕਸਟ ਸੁਨੇਹਿਆਂ ਸਮੇਤ ਸਵੀਡਿਸ਼ ਮੁਕੱਦਮੇ ਦੇ ਦਸਤਾਵੇਜ਼ਾਂ ਤੋਂ ਪਤਾ ਚੱਲ ਜਾਂਦਾ ਹੈ ਕਿ ਸੈਕਸ ਨਾਲ ਸਬੰਧਤ ਇਲਜ਼ਾਮ ਕਿੰਨੇ ਬੇਤੁਕੇ ਹਨ-ਇਹ ਇਲਜ਼ਾਮ ਸਟਾਕਹੋਮ ਦੀ ਸੀਨੀਅਰ ਸਰਕਾਰੀ ਵਕੀਲ ਇਵਾ ਫਿਨੇ ਨੇ, ਇਕ ਸਿਆਸਤਦਾਨ ਕਲੈਸ ਬੌਰਜਸਟਰ ਦੇ ਦਖ਼ਲਅੰਦਾਜ਼ੀ ਕਰਨ ਤੋਂ ਪਹਿਲਾਂ, ਤੁਰੰਤ ਰੱਦ ਕਰ ਦਿੱਤੇ ਸਨ। ਬਰੈਡਲੇ ਮੈਨਿੰਗ ਦਾ ਮੁਕੱਦਮਾ ਸ਼ੁਰੂ ਹੋਣ ਦੇ ਮੁੱਢਲੇ ਅਮਲ ਸਮੇਂ, ਅਮਰੀਕੀ ਫ਼ੌਜ ਦੇ ਇਕ ਜਾਂਚ ਅਧਿਕਾਰੀ ਨੇ ਪੁਸ਼ਟੀ ਕੀਤੀ ਸੀ ਕਿ ਐੱਫ ਬੀ ਆਈ ''ਵਿਕੀਲੀਕਸ ਦੇ ਬਾਨੀਆਂ, ਮਾਲਕਾਂ ਜਾਂ ਪ੍ਰਬੰਧਕਾਂ'' ਨੂੰ ਜਾਸੂਸੀ ਕਾਰਨ ਗੁਪਤ ਤੌਰ 'ਤੇ ਨਿਸ਼ਾਨਾ ਬਣਾ ਰਹੀ ਹੈ। ਚਾਰ ਵਰੇ ਪਹਿਲਾਂ, ਵਿਕੀਲੀਕਸ ਵਲੋਂ ਨਸ਼ਰ ਕੀਤੇ ਗਏ ਪੈਂਟਾਗਾਨ ਦੇ ਇਕ ਦਸਤਾਵੇਜ਼, ਜਿਸ ਵੱਲ ਘੱਟ ਹੀ ਗ਼ੌਰ ਕੀਤਾ ਗਿਆ, 'ਚ ਬਿਆਨ ਕੀਤਾ ਗਿਆ ਕਿ ਕਿਵੇਂ ਵਿਕੀਲੀਕਸ ਅਤੇ ਅਸਾਂਜ ਨੂੰ ਬਦਨਾਮ ਕਰਨ ਦੀ ਮੁਹਿੰਮ ਚਲਾਕੇ ਤਬਾਹ ਕੀਤਾ ਜਾਵੇਗਾ ਅਤੇ ''ਫ਼ੌਜਦਾਰੀ ਮੁਕੱਦਮੇ'' 'ਚ ਫਸਾਇਆ ਜਾਵੇਗਾ। 18 ਅਗਸਤ ਨੂੰ ਸਿਡਨੀ ਮਾਰਨਿੰਗ ਹੇਰਾਲਡ ਨੇ ਸੂਚਨਾ ਦੀ ਆਜ਼ਾਦੀ ਤਹਿਤ ਸਰਕਾਰੀ ਫਾਈਲਾਂ ਨਸ਼ਰ ਕਰਨ ਦੀ ਮੁਹਿੰਮ ਦੁਆਰਾ, ਭੇਤ ਖੋਲਿਆ ਕਿ ਆਸਟ੍ਰੇਲੀਆ ਦੀ ਸਰਕਾਰ ਨੂੰ ਵਾਰ-ਵਾਰ ਪ੍ਰਮਾਣਿਕ ਖ਼ਬਰ ਮਿਲਦੀ ਰਹੀ ਸੀ ਕਿ ਅਮਰੀਕੀ ਹਕੂਮਤ ਅਸਾਂਜ ਦਾ ''ਬੇਮਿਸਾਲ'' ਪਿੱਛਾ ਕਰ ਰਹੀ ਹੈ ਪਰ ਇਸ ਨੇ ਕੋਈ ਉਜਰ ਨਹੀਂ ਕੀਤਾ। ਐਕੂਆਡੋਰ ਵਲੋਂ ਅਸਾਂਜ ਨੂੰ ਪਨਾਹ ਦੇਣ ਦੀ ਇਕ ਵਜ੍ਹਾ ਹੈ ਉਸ ਨੂੰ ''ਉਸ ਰਾਜ ਵਲੋਂ'' ਬੇਸਹਾਰਾ ਛੱਡ ਦੇਣਾ ''ਜਿਸ ਦਾ ਉਹ ਨਾਗਰਿਕ ਹੈ''। 2010 'ਚ ਆਸਟ੍ਰੇਲੀਆ ਦੀ ਫੈਡਰਲ ਪੁਲਿਸ ਦੀ ਜਾਂਚ 'ਚ ਸਾਹਮਣੇ ਆਇਆ ਸੀ ਕਿ ਅਸਾਂਜ ਅਤੇ ਵਿਕੀਲੀਕਸ ਦਾ ਕੋਈ ਜੁਰਮ ਨਹੀਂ ਬਣਦਾ। ਉਸ ਦਾ ਮੁਕੱਦਮਾ ਸਾਡੇ ਸਾਰਿਆਂ ਉੱਪਰ ਅਤੇ ਆਜ਼ਾਦੀ ਉੱਪਰ ਹਮਲਾ ਹੈ।
ਲੇਖਕ-ਜੌਹਨ ਪਿਲਜਰ
ਅਨੁਵਾਦਕ ਬੂਟਾ ਸਿੰਘ ਸਮਾਜਿਕ -ਸਿਆਸੀ ਕਾਰਕੁੰਨ ਹਨ।ਕਈ ਅਹਿਮ ਕਿਤਾਬਾਂ ਦਾ ਪੰਜਾਬੀ 'ਚ ਤਰਜ਼ਮਾ ਕਰ ਚੁੱਕੇ ਹਨ।ਪੰਜਾਬ 'ਚ ਅਪਰੇਸ਼ਨ ਗ੍ਰੀਨ ਹੰਟ' ਦੇ ਵਿਰੋਧ ਚ 'ਐਂਟੀ ਗ੍ਰੀਨ ਹੰਟ ਫੋਰਮ' ਬਣਾਉਣ ਦੀ ਪਹਿਲਕਦਮੀ ਕਰਨ ਵਾਲਿਆਂ ਚੋਂ ਇਕ ਹਨ। ਫ਼ੋਨ:94634-74342

No comments:
Post a Comment