ਮੈਂ ਨਹੀਂ ਮੰਨਦੀ ਕਿ ਦਿੱਲੀ ਰੇਪ ਕੈਪੀਟਲ ਹੈ। ਇਹ ਰੇਪ ਤਾਂ ਸਾਲਾਂ ਤੋਂ ਚੱਲਿਆ ਆ ਰਿਹਾ ਹੈ। ਇਹ ਮਾਨਸਿਕਤਾ 'ਚ ਵਸਿਆ ਹੋਇਆ ਹੈ। ਗੁਜਰਾਤ 'ਚ ਮੁਲਸਾਮਾਨਾਂ ਨਾਲ ਹੋਇਆ,ਕਸ਼ਮੀਰ 'ਚ ਸੁਰੱਖਿਆ ਬਲ ਬਲਾਤਕਾਰ ਕਰਦੇ ਹਨ ਤੇ ਮਨੀਪੁਰ 'ਚ ਵੀ ਅਜਿਹਾ ਹੀ ਹੁੰਦਾ ਹੈ ਤੇ ਉਦੋਂ ਕੋਈ ਆਵਾਜ਼ ਨਹੀਂ ਉਠਾਉਂਦਾ।
ਖੈਰਲਾਂਜੀ 'ਚ ਦਲਿਤ ਔਰਤ ਤੇ ਉਸਦੀ ਕੁੜੀ ਨਾਲ ਬਲਾਤਕਾਰ ਕਰਕੇ ਸਾੜ ਦਿੱਤਾ ਗਿਆ ਸੀ। ਉਦੋਂ ਤਾਂ ਅਜਿਹੀ ਆਵਾਜ਼ ਨਹੀਂ ਉੱਠੀ ਸੀ।
ਇਹ ਜਗੀਰੂ ਮਾਨਸਿਕਤਾ ਹੈ। ਲੋਕਾਂ ਦੀ ਉਦੋਂ ਹੀ ਅਵਾਜ਼ ਉੱਠਦੀ ਹੈ ਜਦੋਂ ਉੱਚੀ ਜਾਤ ਤੇ ਪ੍ਰਭਾਵਸ਼ਾਲੀ ਲੋਕਾਂ ਨਾਲ ਦਿੱਲੀ 'ਚ ਕੁਝ ਹੁੰਦਾ ਹੈ।
ਅਵਾਜ਼ ਉੱਠਣੀ ਚਾਹੀਦੀ ਹੈ ਜੋ ਦਿੱਲੀ 'ਚ ਹੋਇਆ ਉਸ ਲਈ ਹੋ ਹੱਲਾ ਤਾਂ ਹੋਣਾ ਚਾਹੀਦਾ ਹੈ,ਇਹ ਹੱਲਾ ਸਿਰਫ ਮੱਧ ਵਰਗ ਦੇ ਲੋਕਾਂ ਨੂੰ ਬਚਾਉਣ ਲਈ ਨਹੀਂ ਹੋਣਾ ਚਾਹੀਦਾ ਹੈ।
ਛੱਤੀਸਗੜ੍ਹ ਦੀ ਆਦਿਵਾਸੀ ਮਹਿਲਾ ਸੋਨੀ ਸੋਰੀ ਦੇ ਖ਼ਿਲਾਫ ਵੀ ਕੁਝ ਹੋਇਆ ਸੀ ,ਤੁਹਾਨੂੰ ਯਾਦ ਦਾ ਹੋਵੇਗਾ,ਉਸਦੇ ਜਨਣ ਅੰਗ 'ਚ ਪੱਥਰ ਪਾਏ ਗਏ ਸਨ। ਪੁਲੀਸ ਨੇ ਅਜਿਹਾ ਕੀਤਾ ਪਰ ਉਦੋਂ ਤਾਂ ਕਿਸੇ ਨੇ ਅਵਾਜ਼ ਨਹੀਂ ਉਠਾਈ ਸੀ। ਉਸ ਪੁਲੀਸ ਅਧਿਕਾਰੀ ਨੂੰ ਤਾਂ ਦਲੇਰੀ ਲਈ ਸਨਮਾਨ ਮਿਲਿਆ।
ਕਸ਼ਮੀਰ 'ਚ ਜਦੋਂ ਗਰੀਬ ਕਸ਼ਮੀਰੀਆਂ ਨਾਲ ਸੁਰੱਖਿਆ ਬਦਲ ਬਲਾਤਕਾਰ ਕਰਦੇ ਹਨ ਤਾਂ ਉਦੋਂ ਸੁਰੱਖਿਆ ਬਲਾਂ ਖ਼ਿਲਾਫ ਕੋਈ ਫਾਂਸੀ ਦੀ ਮੰਗ ਨਹੀਂ ਕਰਦਾ।
ਜਦੋਂ ਕੋਈ ਉੱਚੀ ਜਾਤੀ ਦਾ ਆਦਮੀ ਦਲਿਤ ਨਾਲ ਬਲਾਤਕਾਰ ਕਰਦਾ ਹੈ ਤਾਂ ਵੀ ਕੋਈ ਉਸ ਲਈ ਫਾਂਸੀ ਦੀ ਮੰਗ ਨਹੀਂ ਕਰਦਾ।
ਇਸ ਵਾਰ ਜਦੋਂ 100 ਲੋਕ ਇਕੱਠੇ ਖੜ੍ਹੇ ਸਨ ਦਿੱਲੀ 'ਚ ਜਦੋਂ ਕੁੜੀ ਨੂੰ ਬੱਸ 'ਚੋਂ ਨੰਗਾ ਬਾਹਰ ਸੁੱਟਿਆ ਗਿਆ,ਬੱਸ ਤੋਂ ਬਾਹਰ ਤਾਂ ਲੋਕ ਖੜ੍ਹੇ ਸੀ। ਕਿਸੇ ਨੇ ਉਸਨੂੰ ਆਪਣਾ ਕੱਪੜਾ ਦਿੱਤਾ ? ਸਾਰੇ ਲੋਕ ਖੜ੍ਹੇ ਰਹੇ।
ਦਿੱਲੀ 'ਚ ਅਮੀਰ-ਗਰੀਬ ਵਿਚਕਾਰ ਭੇਦਭਾਵ ਤਾਂ ਪਹਿਲਾਂ ਵੀ ਸੀ। ਹੁਣ ਵੀ ਹੈ,ਪਰ ਹੁਣ ਉਹ ਨਿਸ਼ਾਨਾ ਬਣ ਰਹੇ ਹਨ। ਬਲਾਤਕਾਰ ਮੁੱਦਾ ਨਹੀਂ ਹੈ,ਜਦੋਂ ਦੇਸ਼ ਦੀ ਵੰਡ ਹੋਈ ਤਾਂ ਕਿੰਨੇ ਬਲਾਤਕਾਰ ਹੋਏ ਸਨ। ਅੰਦਾਜ਼ਾ ਵੀ ਨਹੀਂ ਲਗਾ ਸਕਦੇ ਅਸੀਂ।
ਇਹ ਜਗੀਰੂ ਮਾਨਸਿਕਤਾ ਹੈ,ਸਾਡੇ ਲੋਕਾਂ ਅੰਦਰ।
ਬਲਾਤਕਾਰ ਇਕ ਘਿਨੌਣਾ ਅਪਰਾਧ ਹੈ,ਪਰ ਲੋਕ ਕੀ ਕਰਦੇ ਹਨ। ਜਿਸ ਕੁੜੀ ਦਾ ਬਲਾਤਕਾਰ ਹੋਇਆ ਉਸ ਨੂੰ ਕੋਈ ਸਵੀਕਾਰ ਕਿਉਂ ਨਹੀਂ ਕਰਦਾ ਹੈ? ਕਿਹੋ ਜਿਹੇ ਸਮਾਜ 'ਚ ਰਹਿੰਦੇ ਹਾਂ ਅਸੀਂ ? ਕਈ ਮਾਮਲਿਆਂ 'ਚ ਜਿਸ ਦਾ ਬਾਲਤਕਾਰ ਹੁੰਦਾ ਉਸੇ ਨੂੰ ਪਰਿਵਾਰ ਦੇ ਲੋਕ ਘਰੋਂ ਕੱਢ ਦਿੰਦੇ ਹਨ।
ਮੇਰੇ ਕੋਲ ਕੋਈ ਜਵਾਬ ਨਹੀਂ ਹੈ ਕਿ ਇਹ ਕਿਵੇਂ ਠੀਕ ਹੋਵੇਗਾ ਪਰ ਮਾਨਸਿਕਤਾ ਦੀ ਵੱਡੀ ਸਮੱਸਿਆ ਹੈ। ਸਮਾਜ 'ਚ ਬਹੁਤ ਜ਼ਿਆਦਾ ਹਿੰਸਾ ਹੈ।
ਵਿਰੋਧ ਹੋਣਾ ਚਾਹੀਦਾ ਹੈ ਪਰ ਚੁਣ ਚੁਣ ਕੇ ਵਿਰੋਧ ਨਹੀਂ ਹੋਣਾ ਚਾਹੀਦਾ।ਹਰ ਔਰਤ ਦੇ ਬਲਾਤਕਾਰ ਦਾ ਵਿਰੋਧ ਹੋਣਾ ਚਾਹੀਦਾ ਹੈ,ਇਹ ਦੋਹਰੀ ਮਾਨਸਿਕਤਾ ਹੈ ਕਿ ਤੁਸੀਂ ਦਿੱਲੀ ਦੇ ਬਲਾਤਕਾਰ ਲਈ ਅਵਾਜ਼ ਉਠਾਵੋਂਗੇ ਪਰ ਮਨੀਪੁਰ ਦੀਆਂ ਔਰਤਾਂ ਲਈ, ਕਸ਼ਮੀਰ ਦੀਆਂ ਔਰਤਾਂ ਲਈ ਤੇ ਖੈਰਲਾਂਜੀ ਦੀਆਂ ਦਲਿਤ ਔਰਤਾਂ ਲਈ ਤੁਸੀਂ ਅਵਾਜ਼ ਕਿਉਂ ਨਹੀਂ ਉਠਾਉਂਦੇ ਹੋਂ?
ਬਲਾਤਕਾਰ ਦਾ ਵਿਰੋਧ ਇਸ ਅਧਾਰ 'ਤੇ ਨਹੀਂ, ਇਹ ਉਹ ਦਿੱਲੀ 'ਚ ਹੋਇਆ ਹੈ ਜਾਂ ਮਨੀਪੁਰ 'ਚ ਜਾਂ ਕਿਸੇ ਹੋਰ ਥਾਂ।ਮੈਂ ਬੱਸ ਇਹੀ ਕਹਿ ਸਕਦੀ ਹਾਂ।
ਬੀ ਬੀ ਸੀ ਹਿੰਦੀ ਤੋਂ ਵੀਰਪਾਲ ਕੌਰ ਦਾ ਪੰਜਾਬੀ ਤਰਜ਼ਮਾ

No comments:
Post a Comment